Thursday, November 7Malwa News
Shadow

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਫਾਜਿ਼ਲਕਾ, 15 ਅਗਸਤ

78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ

ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ

ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ।  ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁ਼ਜਗਾਰ ਦੇਣ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ ਸਾਢੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਇਨ੍ਹਾਂ ਮਹੀਨਿਆਂ ਦੌਰਾਨ 4208 ਪਲੇਸਮੈਂਟ ਕੈਂਪ ਲਗਾ ਕੇ 2 ਲੱਖ 38 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਪਲੇਸਮੈਂਟ ਦੇ ਮੌਕੇ ਪ੍ਰਦਾਨ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਤੇ ਫਾਜ਼ਿਲਕਾ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਮਰੀਜ਼ਾ ਨੂੰ ਮੁਫਤ ਦਵਾਈਆਂ ਦੇ ਨਾਲ ਨਾਲ ਮੁਫਤ ਟੈਸਟ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2 ਲੱਖ 52 ਹਜਾਰ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ ਤੇ ਇਸੇ ਤਹਿਤ ਹੀ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਫਾਜਿਲਕਾ ਦੇ ਪਿੰਡ ਪੱਤਰੇਵਾਲਾ ਤੇ ਘੱਟਿਆਂਵਾਲੀ ਵਿਖੇ ਨਹਿਰੀ ਪਾਣੀ ਉਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਬੋਹਰ, ਬੱਲੂਆਣਾ, ਫਾਜ਼ਿਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਪਹੁੰਚੇਗਾ, ਇਹ ਪ੍ਰਾਜੈਕਟ ਜਲਦ ਹੀ ਲੋਕ ਸਮਰਪਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ