Thursday, June 19Malwa News
Shadow

ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿੱਚ ਵਿਸ਼ਵ ਮਾਂ ਦਾ ਦੁੱਧ ਹਫ਼ਤਾ ਮਨਾਇਆ ਗਿਆ

ਫਾਜ਼ਿਲਕਾ, 7 ਅਗਸਤ ()

ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਜਿਲ੍ਹਾ ਹੋਮਿਓਪੈਥਿਕ ਅਫਸਰ ਡਾ: ਰਹਿਮਾਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ ਰੇਖ ਹੇਠ ਮਨਾਏ ਜਾ ਰਹੇ ਵਿਸ਼ਵ ਮਾਂ ਦਾ ਦੁੱਧ ਸਪਤਾਹ ਦੇ ਸਬੰਧ ਵਿਚ ਬਲਾਕ ਖੂਈਖੇੜਾ ਦੇ ਸਮੂਹ ਸੈਂਟਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

ਇਸ ਮੌਕੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ: ਅਮਨਾ ਕੰਬੋਜ ਨੇ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਨਵਜੰਮੇ ਬੱਚੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ| ਇਸ ਤੋਂ ਬਾਅਦ ਛੇ ਮਹੀਨਿਆਂ ਤੱਕ ਬੱਚੇ ਨੂੰ ਕੋਈ ਹੋਰ ਭੋਜਨ ਜਾਂ ਪਾਣੀ ਵੀ ਨਹੀਂ ਦੇਣਾ ਚਾਹੀਦਾ। ਕਿਉਂਕਿ ਬੱਚੇ ਨੂੰ ਮਾਂ ਦੇ ਦੁੱਧ ਤੋਂ ਪੂਰਾ ਪੋਸ਼ਣ ਮਿਲਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੁਝ ਔਰਤਾਂ ਜਨਮ ਤੋਂ ਬਾਅਦ ਬੱਚੇ ਨੂੰ ਜਨਮਘੂਟੀ, ਗਾਂ ਜਾਂ ਬੱਕਰੀ ਆਦਿ ਦਾ ਦੁੱਧ ਪਿਲਾਉਂਦੀਆਂ ਹਨ। ਜੋ ਕਿ ਬਿਲਕੁਲ ਗਲਤ ਹੈ, ਕਿਉਂਕਿ ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਜ਼ਰੂਰੀ ਹੁੰਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਦੇ ਸਮੂਹ ਸਬ ਸੈਂਟਰਾਂ ਵਿੱਚ 7 ਅਗਸਤ ਤੱਕ ਬ੍ਰੈਸਟ ਫੀਡਿੰਗ ਵੀਕ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਕੈਂਪ ਦੌਰਾਨ ਵਿਭਾਗ ਦੇ ਸੀਐਚਓ ਅਤੇ ਏਐਨਐਮ ਨੇ ਹਾਜ਼ਰ ਔਰਤਾਂ ਨੂੰ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ ਹੈ, ਜੋ ਬੱਚੇ ਨੂੰ ਹੋਣ ਵਾਲੀਆਂ ਵੱਖ-ਵੱਖ ਬਿਮਾਰੀਆਂ ਨਾਲ ਲੜਨ ਦੀ ਤਾਕਤ ਪ੍ਰਦਾਨ ਕਰਦਾ ਹੈ।

Basmati Rice Advertisment