Thursday, June 19Malwa News
Shadow

ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ , 10 ਅਗਸਤ:—-

 ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।  

    ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Basmati Rice Advertisment