ਅੰਬਾਲਾ : ਉੱਤਰੀ ਰੇਲਵੇ ਦੀ ਪੁਲੀਸ ਟੀਮ ਨੇ ਚੈਕਿੰਗ ਦੌਰਾਨ ਯਾਤਰੀਆਂ ਕੋਲੋਂ ਚਾਰ ਕਿੱਲੋ 900 ਗ੍ਰਾਮ ਸੋਣਾ ਬਰਾਮਦ ਕੀਤਾ ਹੈ। ਰੇਲਵੇ ਦੇ ਸੂਤਰਾਂ ਅਨੁਸਾਰ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਸਾਢੇ ਚਾਰ ਕਰੋੜ ਰੁਪਏ ਬਣਦੀ ਹੈ।
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਰੇਲਵੇ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੇਲ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅੱਜ ਰੇਲ ਯਾਤਰੀਆਂ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕੀਤਾ ਗਿਆ। ਰੇਲਵੇ ਪੁਲੀਸ ਨੇ ਅੰਬਾਲਾ ਕੈਂਟ ਵਿਖੇ ਸਥਿੱਤ ਆਰ ਪੀ ਐਫ ਚੌਂਕੀ ਵਿਚ ਧਾਰਾ 146 ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਇਨਕਮ ਟੈਕਸ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਆਰ ਪੀ ਐਫ ਵਲੋਂ ਯਾਤਰੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਸੋਨਾ ਕਿੱਥੋਂ ਲਿਆਂਦਾ ਗਿਆ ਅਤੇ ਅੱਗੇ ਕਿੱਥੇ ਲਿਜਾਇਆ ਜਾ ਰਿਹਾ ਸੀ।