ਫਾਜ਼ਿਲਕਾ 14 ਅਗਸਤ
ਬੀਤੇ ਦਿਨੀ ਵਿਜ਼ਡਮ ਕਾਨਵੰਟ ਸਕੂਲ ਫਾਜਿਲਕਾ ਦੇ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਭਗਤੀ ਨਾਲ ਸਬੰਧਤ ਕੋਰੋਗ੍ਰਾਫੀ ਪੇਸ਼ ਕੀਤੀ ਗਈ। ਜਿਸ ਵਿੱਚ ਦੇਸ਼ ਦੀ ਖਾਤਰ ਆਪਣੇ ਪ੍ਰਾਣ ਨਿਛਾਵਰ ਕਰਨ ਆਦਿ ਵੱਖ-ਵੱਖ ਪੇਸ਼ਕਾਰੀ ਕੀਤੀ। ਡਿਪਟੀ ਕਮਿਸ਼ਨਰ ਬੱਚਿਆ ਦੇ ਪੇਸ਼ਕਾਰੀ ਤੋਂ ਖੁਸ਼ ਹੋ ਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਦਿਨ ਤੇ ਜ਼ਿਲਾ ਪੱਧਰੀ ਸਮਾਗਮ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਆਜ਼ਾਦੀ ਜਸ਼ਨਾਂ ਨੂੰ ਹੋਰ ਵਧੀਆ ਢੰਗ ਨਾਲ ਮਨਾਇਆ ਜਾ ਸਕੇ।