Thursday, June 12Malwa News
Shadow

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 67 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 18 ਅਗਸਤ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 67 ਅਧੀਨ ਨਵੀਨ ਨਗਰ, ਗਲੀ ਨੰਬਰ  1 ਵਿਖੇ ਟਿਊਬੈਲ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 67 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। 

ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Basmati Rice Advertisment