Saturday, January 25Malwa News
Shadow

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ 4 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ  ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ  77 ਅਧਿਆਪਕਾਂ  ਨੂੰ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਵਧਾਈ ਦਿੱਤੀ ਗਈ

ਪੰਜਾਬ ਸਰਕਾਰ ਵੱਲੋਂ ਜਾਰੀ  ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  05 ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ  ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

Punjab Govt Add Zero Bijli Bill English 300x250