Tuesday, November 5Malwa News
Shadow

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜ਼ੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 03 ਅਗਸਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

ਜਿਕਰਯੋਗ ਹੈ ਕਿ ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।

ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆਂ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਉਨ੍ਹਾਂ ਵੱਲੋਂ ਸੰਪਰਕ ਕੀਤਾ ਜਾ ਸਕਦਾ ਹੈ।

       ਇਸ ਉਪਰੰਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. –ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਬੱਚਿਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਨ੍ਹਾਂ ਦੀ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।