Tuesday, April 22Malwa News
Shadow

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 19 ਅਗਸਤ,2024

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ।

ਉਨ੍ਹਾਂ ਕਿਹਾ ਕਿ “ਲੋਕ ਮਿਲਣੀ ਪ੍ਰੋਗਰਾਮ” ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਸੰਭਵ ਹੁੰਦਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੁਵਿਧਾ ਕੈਂਪਾਂ ਦਾ ਲਾਹਾ ਵੀ ਲਿਆ ਜਾਵੇ ।

Basmati Rice Advertisment