Saturday, November 9Malwa News
Shadow

ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 12 ਅਗਸਤ,2024

ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ । ਇਸ ਲਈ ਉਹ ਖੁਦ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।

ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਇਸ “ਲੋਕ ਮਿਲਣੀ ਪ੍ਰੋਗਰਾਮ” ਵਿੱਚ ਆ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ । ਆਮ ਲੋਕਾਂ ਵਲੋਂ ਬਾਰਿਸ਼ਾਂ ਉਪਰੰਤ ਪਾਣੀ ਖੜ੍ਹੇ ਹੋਣ ਦੀਆਂ ਸਮੱਸਿਆਵਾਂ ਸਬੰਧੀ, ਵੱਖ-ਵੱਖ ਹੋਰ ਕੰਮਾਂ ਸਬੰਧੀ ਦਰਖਾਸਤਾਂ ਅਤੇ ਸ਼ਿਕਾਇਤਾਂ ਦਾ ਸਪੀਕਰ ਸੰਧਵਾਂ ਵਲੋਂ ਮੌਕੇ ਤੇ ਨਿਪਟਾਰਾ ਕੀਤਾ ਗਿਆ ।

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ-ਪਿੰਡ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ, ਜਿਥੇ ਦਫ਼ਤਰਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਹਨਾਂ ਦਾ ਹੱਲ ਕਰਦੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸੁਵਿਧਾ ਕੈਂਪਾਂ ਦਾ ਵੀ ਵੱਧ ਤੋਂ ਵੱਧ ਲਾਹਾ ਲੈਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।