Thursday, November 7Malwa News
Shadow

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 3.90 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ 

ਫਰੀਦਕੋਟ 19 ਅਗਸਤ () ਪੰਜਾਬ ਸਰਕਾਰ ਵੱਲੋਂ ਮਹੀਨਾ ਅਪ੍ਰੈਲ 2023 ਤੋਂ ਲੈ ਕੇ ਇਸ ਸਾਲ ਤੱਕ ਕੁੱਲ 766 ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 3.90 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । 

ਇਸ ਸਕੀਮ ਬਾਰੇ ਹੋਰ ਚਾਨਣਾ ਪਾਉਂਦਿਆਂ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਲੈ ਸਕਦੀਆਂ ਹਨ।ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਲਾਨਾ ਆਦਮਨ 32,790 ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ। ਲੜਕੀ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਬਿਨੈਕਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵਿਆਹ ਦੀ ਮਿਤੀ ਤੋਂ ਪਹਿਲਾਂ ਜਾਂ ਵਿਆਹ ਤੋਂ 30 ਦਿਨ ਬਾਅਦ ਤੱਕ ਆਪਣੀ ਦਰਖ਼ਾਸਤ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਵੀਆਂ ਵਿਆਹੀਆਂ ਬੱਚੀਆਂ ਦੀ ਰਜਿਸਟ੍ਰੇਸ਼ਨ ਪੋਰਟਰ ਤੇ ਕਰਨ।