Thursday, November 7Malwa News
Shadow

ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਬਾਥਰੂਮ ਦਾ ਉਦਘਾਟਨ

 ਗਿਦੜਬਾਹਾ/ਸ੍ਰੀ ਮੁਕਤਸਰ ਸਾਹਿਬ 8 ਅਗਸਤ
                          ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ  ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ‘ਚੋ ਦੋ ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਲਾਕ ਗਿੱਦੜਬਾਹਾ ਦੇ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਸਕੂਲੀ ਬੱਚਿਆਂ ਲਈ ਬਾਥਰੂਮ ਦਾ ਉਦਘਾਟਨ ਕੀਤਾ।
                       ਇਸ ਮੌਕੇ ਕਾਉਣੀ ਨੇ ਕਿਹਾ ਕਿ ਇਸ ਬਾਥਰੂਮ ਦੇ ਬਨਣ ਨਾਲ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ।
                      ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲੀ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ ਜਿਸ ਤਹਿਤ ਰਾਜ ਵਿਚ ਸਕੂਲ ਆਫ ਐਮੀਨੈਂਸ ਅਤੇ ਸਮਾਰਟ ਸਕੂਲਾਂ ਦੀ ਵਿਵਸਥਾ ਕੀਤੀ ਗਈ ਹੈ, ਉਥੇ ਹੀ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਵੀ ਕੀਤੇ ਜਾ ਰਹੇ ਹਨ।
                     ਇਸ ਮੌਕੇ ਮੁੱਖ ਅਧਿਆਪਕ ਰਜਿੰਦਰ ਸਿੰਘ, ਮਾਸਟਰ ਲਖਵਿੰਦਰ ਸਿੰਘ, ਬਲਜੀਤ ਕੌਰ, ਜਸਵਿੰਦਰ ਸਿੰਘ, ਤੇਜਾ ਸਿੰਘ ਸਾਬਕਾ ਸਰਪੰਚ, ਗੁਰਸੇਵਕ ਸਿੰਘ ਮੈਂਬਰ, ਹਰਜੀਤ ਸਿੰਘ, ਸੁੱਖੀ ਕਰਨੀਵਾਲ, ਜਗਸੀਰ ਸਿੰਘ, ਕਰਤਾਰ ਸਿੰਘ, ਕਾਲਾ ਸਿੰਘ, ਜਸਵਿੰਦਰ ਸਿੰਘ ਤੇ ਕੁਲਵੰਤ ਸਿੰਘ ਹਾਜ਼ਰ ਸਨ