Monday, November 4Malwa News
Shadow

ਸਰਕਾਰ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 21 ਅਗਸਤ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ  ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ।

ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ।

ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਬਹੁਤ ਉਪਰਾਲੇ ਕਰ ਰਹੀ ਹੈ। ਜਿਸ ਅਧੀਨ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਣ ਕਰਨ ਲਈ ਰੂਟੀਨ ਮਮਤਾ ਦਿਵਸ, ਇੰਟੈਨਸੀਫਾਈਡ ਮਿਸ਼ਨ ਇੰਦਰਧਨੁੱਸ਼ ਅਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਕਰ ਰਹੀ ਹੈ। ਇਨ੍ਹਾਂ ਮੁਹਿੰਮਾਂ ਵਿੱਚ ਮਾਰੂ ਬਿਮਾਰੀਆਂ ਦੇ ਖਾਤਮੇ ਲਈ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕਾਕਰਣ ਕਰਕੇ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ।

                        ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਟੀਕਾਕਰਣ ਕਾਰਡ ਬਣਾ ਕੇ ਦਿੱਤਾ ਜਾਂਦਾ ਹੈ। ਉਸ ਕਾਰਡ ਵਿੱਚ ਸਮੇਂ ਸਮੇਂ ਗਰਭਵਤੀਆਂ ਅਤੇ ਬੱਚਿਆਂ ਨੂੰ ਲੱਗਣ ਵਾਲੇ ਟੀਕਿਆਂ ਦੀ ਸੂਚੀ ਅਤੇ ਸਮਾਂ ਲਿਖਿਆ ਹੁੰਦਾ ਹੈ। ਗਰਭ ਅਵਸਥਾ ਅਤੇ ਬੱਚੇ ਦੀ ਦੇਖਭਾਲ ਸਬੰਧੀ ਜਾਣਕਾਰੀ ਵੀ ਇਸ ਕਾਰਡ ਵਿੱਚ ਉਪਲਬਧ ਹੈ। ਸਾਰਾ ਟੀਕਾਕਰਣ ਅਤੇ ਦੇਖਭਾਲ ਇਸੇ ਕਾਰਡ ਵਿੱਚ ਦਿੱਤੀ ਸੂਚੀ ਅਨੁਸਾਰ ਹੀ ਕਰਵਾਈ ਜਾਵੇ। ਉਹਨਾਂ ਕਿਹਾ ਕਿ ਟੀਕਾਕਰਣ ਨਾਲ ਬੱਚਿਆਂ ਨੂੰ ਹਲਕਾ ਫੁਲਕਾ ਬੁਖਾਰ ਹੋ ਸਕਦਾ ਹੈ, ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।