
ਫਾਜਿਲਕਾ 14 ਅਗਸਤ
ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਨਸ਼ੇ ਛੁਡਾਉੂ ਮੁਹਿੰਮ ਨੂੰ ਹੋਰ ਮਜ਼ਬੂਤ ਕਰਦੇ ਹੋਏ ਜਿਲ੍ਹੇ ਵਿੱਚ 9 ਓਟ ਸੈਂਟਰ ਸਥਾਪਿਤ ਕੀਤੇ ਗਏ ਹਨ। ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਨੇ ਅੱਜ ਪਿੰਡ ਜੱਟ ਵਾਲੀ ਵਿਖੇ ਓਟ ਸੈਂਟਰ ਦਾ ਜਾਇਜ਼ਾ ਲਿਆ। ਦਵਾਈ ਪ੍ਰਾਪਤ ਕਰਨ ਆ ਰਹੇ ਨਸ਼ੇ ਤੋਂ ਪੀੜਤ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਟਾਫ ਨੂੰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਸਮੇਂ ਦਵਾਈਆਂ ਦੇ ਸਟਾਕ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹ ਓਟ ਸੈਂਟਰ ਨਸ਼ੇ ਵਿੱਚ ਗ੍ਰਹਿਸਤ ਵਿਅਕਤੀਆਂ ਨੂੰ ਉਹਨਾਂ ਦੀ ਰਿਹਾਇਸ਼ ਤੋਂ 5 ਤੋਂ 10 ਕਿਲੋਮੀਟਰ ਦੇ ਦਾਇਰੇ ਵਿੱਚ ਇਲਾਜ ਲਈ ਸੌਖੀ ਪਹੁੰਚ ਪ੍ਰਾਪਤ ਕਰਨ ਵਿੱਚ ਵਰਦਾਨ ਸਾਬਿਤ ਹੋ ਰਹੇ ਹਨ।ਇਨ੍ਹਾਂ ਸਾਰੇ ਓਟ ਸੈਂਟਰਾਂ ਵਿੱਚ ਰਜਿਸਟਰਡ ਨਸ਼ਾ ਰੋਗੀਆਂ ਨੂੰ ਨਸ਼ਾ ਛੱਡਣ ਲਈ ਮੁਫ਼ਤ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਮੇਂ ਡਾ ਚੰਦਰ ਸ਼ੇਖਰ ਕੱਕੜ ਨੇ ਓਟ ਸੈਂਟਰ ਦੇ ਸਟਾਫ਼ ਅਤੇ ਮਰੀਜ਼ਾਂ ਨੂੰ ਆਪਣੇ ਦੇਸ਼ ਅਤੇ ਜਿਲ੍ਹੇ ਫਾਜਿਲਕਾ ਨੂੰ ਨਸ਼ਾ ਮੁਕਤ ਬਨਾਉਣ, ਨੌਜਵਾਨ ਸ਼ਕਤੀ ਦਾ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ, ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਸ਼ਾਮਿਲ ਹੋਣ, ਸਮਾਜ ਪਰਿਵਾਰ ਦੋਸਤ—ਮਿੱਤਰ ਨੂੰ ਨਸ਼ਿਆ ਤੋਂ ਬਚਣ ਲਈ ਪ੍ਰੇਰਿਤ ਕਰਨ ਦਾ ਪ੍ਰਣ ਕਰਵਾਇਆ ਗਿਆ।
ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਹਰਮੀਤ ਸਿੰਘ, ਦਿਵੇਸ਼ ਕੁਮਾਰ, ਸ੍ਰੀ ਸੰਦੀਪ ਚੋਪੜਾ ਮੈਨੇਜਰ, ਮੋਨਿਕਾ ਰਾਣੀ ਕੌਂਸਲਰ ਮੁਨੀਸ਼ ਕੁਮਾਰ ਹਾਜ਼ਰ ਸਨ।