Saturday, November 8Malwa News
Shadow

ਅਬੋਹਰ ਸਹਿਰ ਵਿੱਚੋਂ ਹੁਣ ਤੱਕ 1216 ਬੇਸਹਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ਭੇਜਿਆ ਗਿਆ

ਫਾਜ਼ਿਲਕਾ 16 ਜੁਲਾਈ 2024……
ਅਬੋਹਰ ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿਚੋਂ ਹੁਣ ਤੱਕ 1216 ਬੇਸਹਾਰਾ ਜਾਨਵਰਾਂ ਫੜ੍ਹ ਕੇ ਗਊਸ਼ਾਲਾ ਭੇਜ ਦਿੱਤਾ ਗਿਆ ਹੈ। ਮਾਣਯੋਗ ਡਿਪਟੀ ਕਮਿਸ਼ਨਰ ਖੁਦ ਇਨ੍ਹਾਂ ਪਸ਼ੂਆਂ ਨੂੰ ਫੜਨ ਵਾਲੀ ਮੁਹਿੰਮ ਨੂੰ ਲਗਾਤਾਰ ਤੇਜ਼ ਕਰਨ ਦੇ ਉਪਰਾਲੇ ਕਰ ਰਹੇ ਹਨ ਤਾਂ ਜੋ ਜ਼ਿਲ੍ਹੇ ਨੂੰ ਬੇਸਹਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ  ਤੋਂ ਨਿਜ਼ਾਤ ਮਿਲ ਸਕੇ।  ਇਹ ਜਾਣਕਰੀ ਕਮਿਸ਼ਨਰ ਨਗਰ ਨਿਗਮ ਅਬੋਹਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਹਿੰਮ ਚਲਾ ਕੇ ਬੇਸਹਾਰਾ ਪਸ਼ੂਆਂ ਨੂੰ ਫੜਿਆ ਜਾ ਰਿਹਾ ਹੈ ਤੇ ਇਸੇ ਮੁਹਿੰਮ ਦੇ ਤਹਿਤ ਅਬੋਹਰ ਸ਼ਹਿਰ ਵਿੱਚੋਂ ਬੀਤੇ ਦਿਨ 39 ਬੇਸਹਾਰਾ ਪਸ਼ੂ ਫੜ੍ਹੇ ਗਏ ਹਨ ਤੇ ਇਸ ਤੋਂ ਪਹਿਲਾ ਵੀ ਅਬੋਹਰ ਹਲਕੇ ਦੀਆਂ ਵੱਖ-ਵੱਖ ਥਾਵਾਂ ਤੋਂ 272 ਬੇਸਹਾਰਾ ਪਸ਼ੂ ਫੜ ਕੇ ਸਲੇਮਸ਼ਾਹ ਗਊਸ਼ਾਲਾ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 11 ਜੁਲਾਈ ਤੱਕ 905 ਬੇਸਹਾਰਾ ਪਸ਼ੂਆਂ ਨੂੰ ਫੜ ਕੇ ਸਲੇਮਸ਼ਾਹ ਗਊਸ਼ਾਲਾ ਭੇਜਿਆ ਗਿਆ ਸੀ।
 ਉਨ੍ਹਾਂ ਕਿਹਾ ਕਿ ਸਾਡਾ ਉਪਰਾਲਾ ਹੈ ਕਿ ਸੜਕਾਂ ਉਪਰ ਅਵਾਰਾ ਘੁੰਮ ਰਹੇ ਪਸ਼ੂਆਂ ਕਾਰਨ ਸੜ੍ਹਕੀ ਹਾਦਸੇ ਨਾ ਹੋਣ ਤੇ ਇਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ।  ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਪਸ਼ੂਆਂ ਨੂੰ ਖੁੱਲ੍ਹਾ ਛੱਡਣ ਦੀ ਬਜਾਏ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਊਸ਼ਾਲਿਆਂ ਵਿੱਚ ਭੇਜਣ ਜਿੱਥੇ ਜਾਨਵਰਾਂ ਦੀ ਸੰਭਾਲ ਵੀ ਸਹੀ ਤਰੀਕੇ ਨਾਲ ਹੋ ਸਕੇ ਅਤੇ ਇੰਨ੍ਹਾਂ ਕਾਰਨ ਹੋਣ ਵਾਲੇ ਹਾਦਸੇ ਵੀ ਬੰਦ ਹੋ ਸਕਣ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਕਾਰਜ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਨੂੰ ਜਲਦੀ ਤੋਂ ਜਲਦੀ ਅਵਾਰਾ ਪਸ਼ੂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਨਿਗਰਾਨ ਸੈਨੇਟਰੀ ਇੰਸ. ਕਰਤਾਰ ਸਿੰਘ ਤੇ ਜਸਵਿੰਦਰ ਸਿੰਘ, ਸੁਪਰਵਾਈਜ਼ਰ ਸੋਨੂੰ ਬੁਲੰਦੀ ਅਤੇ ਪ੍ਰਦੀਪ ਕਾਜਲਾ ਹਾਜ਼ਰ ਸਨ।