Friday, November 7Malwa News
Shadow

ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 2 ਜੁਲਾਈ 2024:

          ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਜਲਦ ਤੋ ਜਲਦ ਕੀਤੀ ਜਾਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।

          ਇਸ ਮੌਕੇ ਉਨ੍ਹਾਂ ਵੱਲੋਂ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰ ਵਿੱਚ ਡੋਰ ਟੂ ਡੋਰ ਗਾਰਬੇਜ਼ ਕੁਲੇਕਸ਼ਨ ਅਤੇ ਗਾਰਬੇਜ਼ ਦਾ ਸੈਗਰੀਗੇਸ਼ਨ ਅਤੇ ਕੂੜਾ-ਕਰਕਟ ਦੇ ਨਿਪਟਾਰੇ ਕਰਨ ਬਾਰੇ ਵੀ ਹਦਾਇਤਾ ਜਾਰੀ ਕੀਤੀਆਂ ਗਈਆਂ।  ਉਨ੍ਹਾਂ ਕਿਹਾ ਕਿ ਨਗਰ ਕੌਂਸਲ/ਨਗਰ ਪੰਚਾਇਤ ਅਧੀਨ ਆਉਂਦੇ ਐਮ.ਆਰ.ਐਫ. ਦੇ ਕੰਮ ਨੂੰ ਜਲਦ ਤੋ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।