
ਫਾਜ਼ਿਲਕਾ 16 ਜੁਲਾਈ 2024…
ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਸੀਨੀ. ਸਕੈ. ਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਵਿਖ਼ੇ ਪੌਦੇ ਲਗਾਏ ਗਏ।
ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਤੋਂ ਮੁਕਤ ਹੋਵੇਗਾ ਅਤੇ ਹਰਿਆ ਭਰਿਆ ਵੀ ਬਣੇਗਾ।
ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਦਿਆ ਕਿਹਾ ਕਿ ਇਸ ਭੈੜੀ ਕੁਰੀਤੀ ਤੋਂ ਸਾਡੀ ਨੋਜਵਾਨ ਪੀੜੀ ਨੂੰ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਮੌਤ ਦਾ ਕਾਰਨ ਬਣਦੇ ਹਨ, ਇਸ ਲਈ ਇਸ ਭੈੜੀ ਬਿਮਾਰੀ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ ਸਗੋਂ ਖੇਡਾਂ ਵੱਲੋਂ ਅੱਗੇ ਵਧਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਓ ਅਸੀਂ ਸਾਰੇ ਨਸ਼ਿਆਂ ਖਿਲਾਫ ਇਕਜੁਟ ਹੋ ਕੇ ਲੜੀਏ ਤਾਂ ਨਸ਼ੇ ਨੂੰ ਖਤਮ ਕਰੀਏ।