Tuesday, September 23Malwa News
Shadow

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਚੰਡੀਗੜ੍ਹ, 8 ਜੁਲਾਈ

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।