Saturday, November 8Malwa News
Shadow

ਡਾ. ਪ੍ਰਗਿਆ ਜੈਨ, ਆਈ. ਪੀ.ਐਸ, ਐਸ.ਐਸ.ਪੀ ਫਰੀਦਕੋਟ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਫਰੀਦਕੋਟ 04 ਅਗਸਤ 2024

          ਅੱਜ ਡਾ. ਪ੍ਰਗਿਆ ਜੈਨ, ਆਈ.ਪੀ.ਐਸ., ਐਸ.ਐਸ.ਪੀ ਫਰੀਦਕੋਟ ਵੱਲੋਂ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਆਪਣੇ ਸਮੇਂ ਦੇ ਮਹਾਨ ਸੂਫੀ ਸੰਤ ਸਨ ਜਿਨਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ ਤੇ ਰਹਿੰਦੀ ਦੁਨੀਆ ਤੱਕ ਕਰਦੀਆਂ ਰਹਿਣਗੀਆਂ ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿੱਚ ਉਨ੍ਹਾਂ ਨੂੰ ਐਸ.ਐਸ.ਪੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ  ਤੇ ਉਹ ਫਰੀਦਕੋਟ ਵਾਸੀਆ ਨੂੰ ਵਿਸ਼ਵਾਸ਼ ਦਿਵਾਉਦੇ ਹਨ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੂੰ ਜਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ।