Saturday, November 8Malwa News
Shadow

ਨਜਾਇਜ਼ ਤੌਰ ਤੇ ਬੇਸਮੈਂਟ ਵਿੱਚ ਕਿਸੇ ਵੀ ਗਤੀਵਿਧੀ ਕਰਨ ਵਾਲੇ ਖਿਲਾਫ ਕੀਤੀ ਜਾਵੇਗੀ ਕਾਰਵਾਈ

 ਫਾਜਿਲਕਾ 29 ਜੁਲਾਈ :  ਫਾਜ਼ਿਲਕਾ ਦੇ ਜਿਲ੍ਹਾ ਮੈਜਿਸਟਰੇਟ ਡਾ ਸੇਨੂ ਦੁੱਗਲ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੇ ਖੁੱਲੇ ਬੋਰਵੇਲ ਪਾਏ ਜਾਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਅਜਿਹੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਬੋਰ ਬੈਲ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਢਕਣਾ ਯਕੀਨੀ ਬਣਾਉਣ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਬੇਸਮੈਂਟ ਏਰੀਆ ਵਿੱਚ ਕਿਸੇ ਵੀ ਪ੍ਰਕਾਰ ਦੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ ਜਿਸ ਦੀ ਪ੍ਰਵਾਨਗੀ ਸਮਰੱਥ ਅਥਾਰਟੀ ਤੋਂ ਨਾ ਲਈ ਗਈ ਹੋਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਕਿਸੇ ਵੀ ਸਮੇਂ ਬਾਰਿਸ਼ ਹੋ ਸਕਦੀ ਹੈ, ਪਾਣੀ ਭਰਣ ਨਾਲ ਅਜਿਹੇ ਬੋਰਬੈਲਾਂ ਦਾ ਪਤਾ ਨਹੀਂ ਲਗਦਾ, ਇਸ ਕਰਕੇ ਕਿਤੇ ਵੀ ਬੋਰਬੈਲ ਖੁਲ੍ਹਾ ਹੈ ਤਾਂ ਉਸਨੂੰ ਤੁਰੰਤ ਮੁਕੰਮਲ ਤਰੀਕੇ ਨਾਲ ਢਕਿਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਤੁਰੰਤ ਸਬੰਧਤਾਂ ਵੱਲੋਂ ਆਪਣੇ ਆਲੇ ਦੁਆਲੇ ਖੇਤਰ ਨੂੰ ਚੈਕ ਕੀਤਾ ਜਾਵੇ ਅਤੇ ਬੋਰ ਬੈਲਾਂ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣਗਹਿਲੀ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 ਉਹਨਾਂ ਨੇ ਕਿਹਾ ਕਿ ਇਮਾਰਤਾਂ ਦੀ ਵਰਤੋਂ ਸਬੰਧੀ ਸਾਰੇ ਸਰਕਾਰੀ ਨਿਯਮਾਂ ਦਾ ਸਖਤੀ ਨਾਲ ਪਾਲਣਾ ਕੀਤੀ ਜਾਵੇ । ਜੇਕਰ ਕਿਸੇ ਬੇਸਮੈਂਟ ਵਿੱਚ ਪਾਣੀ ਭਰਨ ਦੀ ਸ਼ੰਕਾ ਹੋਵੇ ਤਾਂ ਉਸ ਵਿੱਚ ਮਨੁੱਖੀ ਦਾਖਲੇ ਨੂੰ ਵਰਜਿਤ ਕੀਤਾ ਜਾਵੇ। ਉਹਨਾਂ ਨੇ ਕਿਹਾ ਤੇ ਸਰਕਾਰੀ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।।