Tuesday, September 23Malwa News
Shadow

ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਫਿਰੋਜ਼ਪੁਰ, 15 ਜੂਲਾਈ 2024 (         )

        ਸਿਹਤ ਵਿਭਾਗ ਪੰਜਾਬ ਵੱਲੋਂ ਬਲਾਕ ਫ਼ਿਰੋਜ਼ਸ਼ਾਹ ਵਿਖੇ ਕੰਮ ਕਰਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਨੇਹਾ ਭੰਡਾਰੀ ਨੂੰ ਪਦਉਨਤ ਕਰਕੇ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡਿਪਟੀ ਮਾਸ ਮੀਡੀਆ ਅਫ਼ਸਰ ਦੇ ਅਹੁਦੇ ‘ਤੇ ਤੈਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ।

        ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਮਾਸ ਮੀਡੀਆ ਬਰਾਂਚ ਵਿੱਚ ਪਿਛਲੇ ਕਈ ਸਾਲਾਂ ਤੋਂ ਡਿਪਟੀ ਮਾਸ ਮੀਡੀਆ ਅਫ਼ਸਰ ਦੀ ਪੋਸਟ ਖਾਲੀ ਪਈ ਸੀ। ਸਿਹਤ ਵਿਭਾਗ ਪੰਜਾਬ ਦੇ ਅਧੀਨ ਮਾਸ ਮੀਡੀਆ ਬਰਾਂਚ ਵੱਲੋਂ ਆਮ ਲੋਕਾਂ ਨੂੰ ਵਿਭਾਗ ਵੱਲੋਂ ਮੁਹੱਈਆ ਸਿਹਤ ਸਹੂਲਤਾਂ, ਸਿਹਤ ਸੇਵਾਵਾਂ ਅਤੇ ਵੱਖ ਵੱਖ ਭਲਾਈ ਸਕੀਮਾਂ ਪਹੁੰਚਾਉਣ ਲਈ ਵੱਖ-ਵੱਖ ਸਿਹਤ ਸਿੱਖਿਆ ਸਰਗਰਮੀਆਂ ਦਾ ਆਯੋਜਨ ਕਰਨ ਦੇ ਨਾਲ-ਨਾਲ ਹਰ ਤਰਾਂ ਦੇ ਰੋਗਾਂ ਦੀ ਰੋਕਥਾਮ ਅਤੇ ਇਲਾਜ ਸਬੰਧੀ ਜਾਗਰੂਕਤਾ ਸਮੱਗਰੀ ਤਿਆਰ ਕਰਕੇ ਵੱਖ-ਵੱਖ ਸਿਹਤ ਸੰਸਥਾਵਾਂ ਨੂੰ ਜਾਰੀ ਕੀਤੀ ਜਾਂਦੀ ਹੈ।

ਇਸ ਮੌਕੇ ਸੁਪਰਡੈਂਟ ਪਰਮਵੀਰ ਮੋਂਗਾ, ਪੀ.ਏ. ਵਿਕਾਸ ਕਾਲੜਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਰਮਜੀਤ ਸਿੰਘ, ਬਹੁਮੰਤਵੀ ਸਿਹਤ ਕਰਮਚਾਰੀ ਅਮਰਜੀਤ ਨੇ ਨਵ ਨਿਯੁਕਤ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੂੰ ਮੁਬਾਰਕਬਾਦ ਦਿੱਤੀ।