Friday, September 19Malwa News
Shadow

ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

ਬਡਬਰ : ਪੰਜਾਬ ਪੁਲੀਸ ਵਿਚ ਜਲਦੀ ਹੀ 10 ਹਜਾਰ ਭਰਤੀ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਮਨਜੂਰੀ ਮਿਲ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਜਨਸੰਖਿਆ ਵੀ ਵਧ ਗਈ ਹੈ ਅਤੇ ਕਰਾਈਮ ਵੀ ਲਗਾਤਾਰ ਵਧ ਰਿਹਾ ਹੈ, ਪਰ ਪੁਲੀਸ ਦੀ ਨਫਰੀ ਨਹੀਂ ਵਧਾਈ ਗਈ। ਹੁਣ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੁਲੀਸ ਦੀ ਨਫਰੀ ਵਧਾਈ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਹਜਾਰ ਨਵੀਂ ਭਰਤੀ ਨੂੰ ਮਨਜੂਰੀ ਮਿਲ ਗਈ ਹੈ ਅਤੇ ਜਲਦੀ ਹੀ ਅਰਜੀਆਂ ਮੰਗੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਬਹਤ ਜਲਦੀ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਕਿਸੇ ਨੂੰ ਵੀ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਅਤੇ ਹੋਰ ਸਰਕਾਰੀ ਆਹੁਦੇ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਲਾ ਸੰਗਰੂਰ ਦੇ ਪਿੰਡ ਬਡਬਰ ਵਿਖ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਲਗਾਤਾਰ ਗੁੰਮਰਾਹ ਹੀ ਕਰਦੀਆਂ ਰਹੀਆਂ ਹਨ।