Sunday, September 21Malwa News
Shadow

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।