Tuesday, September 23Malwa News
Shadow

ਬਲਾਕ ਖੂਈਖੇੜਾ ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ

ਫਾਜ਼ਿਲਕਾ, 11 ਜੁਲਾਈ

 ਰਾਜ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਅੱਜ ਬਲਾਕ ਖੂਈਖੇੜਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ |

ਇਸ ਮੌਕੇ ਐਸ.ਐਮ.ਓ ਡਾ: ਗਾਂਧੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਿਨ-ਬ-ਦਿਨ ਵੱਧ ਰਹੀ ਆਬਾਦੀ ਨਾ ਸਿਰਫ਼ ਸਾਡੇ ਦੇਸ਼ ਵਿੱਚ ਸਗੋਂ ਸਮੁੱਚੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ ਹੈ। ਭਾਰਤ ਵਿਚ ਵੀ ਜਿਵੇਂ-ਜਿਵੇਂ ਆਬਾਦੀ ਵਧ ਰਹੀ ਹੈ, ਬੇਰੁਜ਼ਗਾਰੀ ਵੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਬਾਦੀ ਨੂੰ ਕੰਟਰੋਲ ਕੀਤਾ ਜਾਵੇ ਤਾਂ ਦੇਸ਼ ਦੀ ਗਰੀਬੀ ਅਤੇ ਭੁੱਖਮਰੀ ਦੇ ਨਾਲ-ਨਾਲ ਬੇਰੁਜ਼ਗਾਰੀ ‘ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।     

 ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਸ ਵਾਰ ਵਿਭਾਗ ਵੱਲੋਂ ਇਸ ਨੂੰ ‘ਵਿਕਸਿਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ, ਹਰ ਜੋੜੇ ਦਾ ਮਾਣ’ ਵਿਸ਼ੇ ਤਹਿਤ ਦਿਹਾਤੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਪਰਿਵਾਰ ਨਿਯੋਜਨ ਲਈ ਸਥਾਈ ਤਰੀਕੇ ਜਿਵੇਂ ਕਿ ਨਸਬੰਦੀ ਅਤੇ ਟਿਊਬਲ ਲਿਗੇਸ਼ਨ ਵਿਭਾਗ ਦੁਆਰਾ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦਾ ਲਾਮਬੰਦੀ ਪੰਦਰਵਾੜਾ ਜ਼ਿਲ੍ਹੇ ਵਿੱਚ 27 ਜੂਨ ਤੋਂ ਸ਼ੁਰੂ ਹੋ ਕੇ 10 ਜੁਲਾਈ ਤੱਕ ਜਾਰੀ ਰਹੇਗਾ। ਅੱਜ ਵਿਸ਼ਵ ਆਬਾਦੀ ਦਿਵਸ ਹੈ ਅਤੇ ਹੁਣ ਜਨਸੰਖਿਆ ਸਥਿਰਤਾ ਪੰਦਰਵਾੜਾ 11 ਤੋਂ 24 ਜੁਲਾਈ ਤੱਕ ਚੱਲੇਗਾ।

 ਇਸ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜੋ ਕਿ ਯੋਗ ਜੋੜਿਆਂ ਨਾਲ ਸੰਪਰਕ ਕਰਨ ਅਤੇ ਸੀਮਤ ਪਰਿਵਾਰਾਂ ਅਤੇ ਸਥਾਈ ਅਤੇ ਅਸਥਾਈ ਪਰਿਵਾਰ ਭਲਾਈ ਦੇ ਸਾਧਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਮੁੱਚੇ ਬਲਾਕ ਵਿੱਚ ਮੋਬੀਲਾਈਜ਼ੇਸ਼ਨ ਪੰਦਰਵਾੜਾ ਆਯੋਜਿਤ ਕੀਤਾ ਗਿਆ ਸੀ।