
ਫਰੀਦਕੋਟ 7 ਅਗਸਤ,
ਪੰਜਾਬ ਸਰਕਾਰ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋ ਕੱਢਣ ਅਤੇ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਿਤ ਕਰਨ ਅਤੇ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪਿੰਡ ਝੋਟੀਵਾਲਾ ਵਿਖੇ ਕੈਂਪ ਲਗਾਇਆ ਗਿਆ । ਕੈਂਪ ਵਿੱਚ ਲਗਭਗ 40 ਕਿਸਾਨਾਂ ਨੇ ਭਾਗ ਲਿਆ ।
ਇਸ ਮੌਕੇ ਡਾ. ਕੁਲਦੀਪ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾ ਦੱਸਿਆ ਕਿ ਬਾਗ ਲਗਾਉਣ ਲਈ ਹੁਣ ਢੁਕਵਾਂ ਸਮਾਂ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਖਾਦਾਂ ਅਤੇ ਸਪਰੇਆ ਦੀ ਵਰਤੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਅਤੇ ਬੇਲੋੜੀਆਂ ਖਾਦਾਂ, ਸਪਰੇਆਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਧਰਤੀ ਅਤੇ ਵਾਤਾਵਰਣ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ।