Saturday, November 8Malwa News
Shadow

ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

ਮਾਨਸਾ, 26 ਜੁਲਾਈ:
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ  ਹਾਈ  ਸਕੂਲ ਗੁਰਨੇ ਕਲਾਂ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚਿਆਂ ਲਈ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
  ਇਸ ਮੌਕੇ ਸਕੂਲ ਦੇ ਹੈਡਮਾਸਟਰ ਮਨਦੀਪ ਕੁਮਾਰ, ਗੁਰਮੀਤ ਸਿੰਘ, ਪਿਆਰਾ ਸਿੰਘ, ਰਾਜਪਾਲ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਮੌਜੂਦ ਸਨ।