
ਮਾਲੇਰਕੋਟਲਾ, 10 ਨਵੰਬਰ –
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਹਨਾਂ ਵਿਭਾਗ ਤੋਂ ਸਬੰਧਤ ਸਕੀਮ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲੇ ਵਿਚ ਬੇਟੀ ਬਚਾਓ ਬੇਟੀ ਪੜਾਓ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੁਰਜੋਰ ਉਪਰਾਲੇ ਕੀਤੇ ਜਾਣ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲ਼ੋਂ ਜ਼ਿਲੇ ਲਈ 24 ਸੈਨੇਟਰੀ ਪੈਡ ਵੈਡਿੰਗ ਮਸ਼ੀਨਾਂ ਲਗਾਉਣ ਦੀ ਮਨਜੂਰੀ ਦਿੱਤੀ ਗਈ ਹੈ ਜੋ ਕਿ ਜ਼ਿਲੇ ਦੇ ਵੱਖ – ਵੱਖ ਵਿਦਿਅਕ ਅਦਾਰਿਆਂ ਵਿੱਚ ਲਗਵਾਈਆਂ ਜਾਣਗੀਆਂ। ਉਹਨਾਂ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਵੈਡਿੰਗ ਮਸ਼ੀਨਾਂ ਲਗਵਾਉਣ ਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ।
ਜ਼ਿਲਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਹਰ ਜ਼ਿਲੇ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਤਹਿਤ ਜ਼ਿਲਾ ਮਾਲੇਰਕਟੋਲਾ ਵਿੱਚ ਵਿਭਾਗ ਵੱਲੋਂ ਆਗਾਮੀ ਸਾਲ ਵਿੱਚ 24 ਫਰਵਰੀ ਨੂੰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ।
ਇਸ ਮੌਕੇ ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਸੀ.ਡੀ.ਪੀ.ਓ ਪੁਰਨ ਪੰਕਜ ਸ਼ਰਮਾਂ, ਇੰਚਾਰਜ ਵਨ ਸਟੋਪ ਸੈਂਟਰ ਨਾਜੀਰ ਮੁਹੰਮਦ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।