Monday, November 10Malwa News
Shadow

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਚੰਡੀਗੜ੍ਹ, 18 ਅਗਸਤ:

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ।

ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ।