Saturday, September 20Malwa News
Shadow

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ। 

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਲਿਖਿਆ, ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਤੇ ਦੋਵੇਂ ਹਲਕੇ ਦੇ ਮਸਲਿਆਂ ‘ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ… ਸਾਰਿਆਂ ਨੂੰ ਹੋਰ ਤਕੜੇ ਹੋਕੇ ਲੋਕਾਂ ਦੇ ਕੰਮ ਕਰਨ ਨੂੰ ਕਿਹਾ।”

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗਾ ਕੰਮ ਕਰਦੇ ਰਹਿਣ ਲਈ ਕਿਹਾ ਅਤੇ ਜ਼ਮੀਨੀ ਪੱਧਰ ‘ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਵਰਕਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।