Saturday, November 8Malwa News
Shadow

ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਸੁੰਦਰ ਗੇਟ – ਧਾਲੀਵਾਲ

ਅੰਮ੍ਰਿਤਸਰ 3। ਅਗਸਤ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਕਸਬੇ ਰਮਦਾਸ ਦਾ ਦੌਰਾ ਕਰਦਿਆਂ ਐਲਾਨ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਏ ਜਾਣਗੇ,  ਜਿੰਨਾ ਉੱਤੇ ਕਰੀਬ ਚਾਰ ਕਰੋੜ ਰੁਪਏ ਦੀ ਲਗਤ ਆਵੇਗੀ।  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਇਸ ਨਗਰੀ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਮੈਂ ਲਗਾਤਾਰ ਇਸ ਲਈ ਕੰਮ ਕਰ ਰਿਹਾ ਹਾਂ,  ਜਿਸ ਸਦਕਾ ਰਮਦਾਸ ਨੂੰ ਆਉਂਦੀ ਮੁੱਖ ਸੜਕ ਤੇ ਬਾਬਾ ਬੁੱਢਾ ਸਾਹਿਬ ਦੇ ਗੁਰਦੁਆਰੇ ਤੱਕ ਜਾਂਦੀ ਸੜਕ ਬਣ ਚੁੱਕੀ ਹੈ ਅਤੇ ਹੁਣ ਇਸ ਇਸ ਸ਼ਹਿਰ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਵੱਡੇ ਦਰਵਾਜੇ ਬਣਾਏ ਜਾਣਗੇ।

    ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਛੇਤੀ ਬਣਨਗੀਆਂ।  ਸ ਧਾਲੀਵਾਲ ਨੇ ਦੱਸਿਆ ਕਿ ਰਮਦਾਸ ਨੂੰ ਬਲਾਕ ਦਾ ਦਰਜਾ ਦਿੱਤਾ ਜਾ ਚੁੱਕਾ ਹੈ ਅਤੇ ਬਲਾਕ ਦੀ ਇਮਾਰਤ ਬਣ ਗਈ ਹੈ ਅਤੇ ਨਿਕਟ ਭਵਿੱਖ ਵਿੱਚ ਰਮਦਾਸ ਨੂੰ ਮਾਰਕੀਟ ਕਮੇਟੀ ਦਾ ਦਫਤਰ ਦੇਣ ਉੱਤੇ ਵੀ ਵਿਚਾਰ ਚੱਲ ਰਹੀ ਹੈ ਜਿਸ ਨੂੰ ਛੇਤੀ ਪੂਰਾ ਕੀਤਾ ਜਾਵੇਗਾ।