Tuesday, September 23Malwa News
Shadow

ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਮੱਦੇਨਜ਼ਰ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

ਬਠਿੰਡਾ, 12 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂਅਤੇ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾਰਕਫੈੱਡ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ 500 ਵੱਖ-ਵੱਖ ਕਿਸਮ ਦੇ ਪੌਦੇ ਲਗਾਉਣ ਦੀ ਸ਼ੁਰੂਆਤ ਐਡੀਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ੍ਰੀ ਐਸ.ਪੀ.ਐਸ ਪਰਮਾਰ, ਆਈ.ਪੀ.ਐਸ ਵੱਲੋਂ ਸਥਾਨਕ ਮਾਰਕਫੈੱਡ ਦਫ਼ਤਰ ਵਿਖੇ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਮਾਰਕਫੈੱਡ ਸ੍ਰੀ ਟਹਿਲ ਸਿੰਘ ਸੰਧੂ ਨੇ ਵੀ ਪੌਦੇ ਲਗਾਉਣ ਦੀ ਰਸਮ ਨਿਭਾਈ।

ਇਸ ਮੌਕੇ ਤੇ ਸ੍ਰੀ ਐਸ.ਪੀ.ਐਸ ਪਰਮਾਰ ਨੇ ਮਾਰਕਫੈਡ ਵਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਲਗਾਏ ਜਾ ਰਹੇ ਪੌਦਿਆਂ ਨੂੰ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਇਹ ਵੀ ਪ੍ਰੇਰਿਤ ਕੀਤਾ ਕਿ ਲਗਾਏ ਜਾ ਰਹੇ ਪੌਦਿਆਂ ਦੀ ਬਾਅਦ ਵਿਚ ਸਾਂਭ-ਸੰਭਾਲ ਕਰਨੀ ਵੀ ਯਕੀਨੀ ਬਣਾਈ ਜਾਵੇ।

 ਇਸ ਦੌਰਾਨ ਡਾਇਰੈਕਟਰ ਮਾਰਕਫੈੱਡ ਸ੍ਰੀ ਟਹਿਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਰਕਫੈਡ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਕਿਸਮ ਦੇ 500 ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ਮਾਰਕਫੈੱਡ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕ ਸ੍ਰੀ ਗੁਰਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।