Friday, September 19Malwa News
Shadow

ਵਿਸ਼ਵ ਪੰਜਾਬੀ ਕਾਨਫਰੰਸ ਲਈ ਚੀਫ ਖਾਲਸਾ ਦੀਵਾਨ ਨੇ ਦਿੱਤਾ ਸਮਰੱਥਨ

ਬਰੈਂਪਟਨ : ਬੀਤੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸ੍ਰ. ਸਰਦੂਲ ਸਿੰਘ ਥਿਆੜਾ ਦੀ ਮੁਲਾਕਾਤ ਹੋਈ।


ਡਾ. ਨਿੱਜਰ ਨੇ ਜਗਤ ਪੰਜਾਬੀ ਸਭਾ ਵੱਲੋਂ ਪੰਜਾਬੀ ਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ 5, 6 ਅਤੇ 7 ਜੁਲਾਈ 2024 ਨੂੰ ਹੋਣ ਵਾਲੀ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਚੀਫ਼ ਖਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਾਨਫ਼ਰੰਸ ਵਿੱਚ ਸ਼ਾਮਿਲ ਹੋਣ ਦਾ ਵਾਅਦਾ ਵੀ ਕੀਤਾ।
ਜ਼ਿਕਰਯੋਗ ਹੈ ਕਿ 5,6 ਅਤੇ 7 ਜੁਲਾਈ 2024 ਨੂੰ ਕੈਨੇਡਾ ‘ਚ ਹੋ ਰਹੀ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦਾ ਵਿਸ਼ਾ “ਪੰਜਾਬੀ ਭਾਸ਼ਾ ਦਾ ਭਵਿੱਖ ਅਤੇ ਪੰਜਾਬੀ ਨਾਇਕ” ਹੈ।
ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਪਹਿਲਾਂ ਹੋਈਆਂ 9 ਵਰਲਡ ਪੰਜਾਬੀ ਕਾਨਫ਼ਰੰਸਾਂ ਵਾਂਗ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰੇਗੀ। ਜਿਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਡਾ. ਨਿੱਜਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਸਮਰਥਨ ਪ੍ਰਾਪਤ ਹੋਣਾ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਸਮੂਹ ਕਾਨਫ਼ਰੰਸ ਪ੍ਰਬੰਧਕਾਂ ਨੂੰ ਉਤਸ਼ਾਹ ਮਿਲੇਗਾ।