
ਜਲਾਲਾਬਾਦ, 18 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ।
ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਕਰਨ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ ਜਿਸ ਤਹਿਤ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਅਨੇਕਾ ਲੰਬੇ ਸਮੇਂ ਦੀਆਂ ਮੰਗਾਂ ਨੂੰ ਹਲ ਹੁੰਦਾ ਵੇਖ ਪਿੰਡਾਂ ਦੇ ਵਸਨੀਕ ਸਰਕਾਰ ਦੀਆਂ ਤਾਰੀਫਾਂ ਕਰ ਰਹੇ ਹਨ। ਉਨ੍ਹਾਂ ਨੂੰ ਵੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਦੇ ਖਰੇ ਉਤਰੇ ਹਨ।