Monday, November 10Malwa News
Shadow

ਸ਼੍ਰੀਮਤੀ ਮੁਨੀਲਾ ਅਰੋੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਦਾ ਅਹੁਦਾ 

ਫ਼ਿਰੋਜ਼ਪੁਰ 17 ਅਗਸਤ () ਸ਼੍ਰੀਮਤੀ ਮੁਨੀਲਾ ਅਰੋੜਾ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ।

ਜ਼ਿਕਰਯੋਗ ਹੈ ਕਿ ਸ਼੍ਰੀਮਤੀ ਮੁਨੀਲਾ ਅਰੋੜਾ ਪਤਨੀ ਸੁਰਜੀਤ ਕੁਮਾਰੀ ਗਾਂਧੀ ਵੱਲੋਂ ਆਪਣੀ ਪਹਿਲੀ ਨਿਯੁਕਤੀ ਬਤੌਰ ਹੈਡ ਮਿਸਟ੍ਰੈਸ ਸਾਲ 2006 ਦੌਰਾਨ ਸਰਕਾਰੀ ਹਾਈ ਸਕੂਲ ਭੂਰੇ ਖੁਰਦ ਫਿਰੋਜ਼ਪੁਰ ਵਿਖੇ ਜੁਆਇਨ ਕੀਤੀ ਗਈ। ਉਸ ਉਪਰੰਤ ਉਨ੍ਹਾਂ ਸਾਲ 2008 ਤੋ 2013 ਤੱਕ ਕ੍ਰਮਵਾਰ ਜ਼ਿਲ੍ਹਾ ਨਵਾਂ ਸ਼ਹਿਰ ਅਤੇ ਜਲੰਧਰ ਵਿਖੇ ਬਤੌਰ ਹੈਡ ਮਿਸਟ੍ਰੈਸ ਦੇ ਤੌਰ ‘ਤੇ ਕੰਮ ਕੀਤਾ ਅਤੇ 9 ਮਾਰਚ 2014 ਨੂੰ ਬਤੌਰ ਪ੍ਰਿੰਸੀਪਲ ਤਰੱਕੀ ਮਿਲਣ ਉਪਰੰਤ ਸਸਸਸ (ਮੁੰਡੇ) ਭੋਗਪੁਰ (ਜਲੰਧਰ )ਵਿਖੇ ਲਗਭਗ 10 ਸਾਲ ਕੰਮ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋ ਬਤੌਰ ਜ਼ੋਨਲ ਪ੍ਰਧਾਨ ਬਲਾਕ ਭੋਗਪੁਰ ਅਤੇ ਬਲਾਕ ਨੋਡਲ ਅਫ਼ਸਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਉਸ ਉਪਰੰਤ ਸਕੂਲ ਆਫ ਐਮੀਨੈਂਸ ਬੱਦੋਵਾਲ (ਲੁਧਿਆਣਾ) ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਅਤੇ ਵਿਭਾਗ ਵੱਲੋ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਰੱਕੀ ਉਪਰੰਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫਿਰੋਜਪੁਰ ਵਿਖੇ ਜੁਆਇਨ ਕੀਤਾ ਗਿਆ। 

ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਕੰਡਰੀ ਵਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ, ਗੁਣਾਤਮਕ ਸਿੱਖਿਆ ਦੇਣ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਦੀ ਪੜ੍ਹਾਈ ਲਈ ਮਦਦ ਕਰਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। 

ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਅਤੇ ਸ.ਪ੍ਰਗਟ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਫਿਰੋਜ਼ਪੁਰ, ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫਿਰੋਜਪੁਰ ਦਫਤਰੀ ਸਟਾਫ ਮੌਜੂਦ ਸਨ।