Monday, September 22Malwa News
Shadow

ਸਾਲ 2023-24 ਦੌਰਾਨ ਹੁਣ ਤੱਕ ਲਗਾਏ 89 ਪਲੇਸਮੈਂਟ ਕੈਂਪਾਂ ’ਚ2297 ਪ੍ਰਾਰਥੀਆਂ ਦੀ ਹੋਈ ਚੋਣ-ਡਿਪਟੀ ਕਮਿਸ਼ਨਰ

ਮਾਨਸਾ, 03 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਹੁਣ ਤੱਕ ਰੋਜ਼ਗਾਰ ਬਿਊਰੋ ਵਿਖੇ 89 ਪਲੇਸਮੈਂਟ ਕੈਂਪ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪਲੇਸਮੈਂਟ ਕੈਂਪਾਂ ਵਿਚ ਵੱਖ-ਵੱਖ ਕੰਪਨੀਆਂ ਮਿਡਲੈਂਡ ਮਾਈਕਰੋਫਾਈਨਾਂਸ਼ੀਅਲ ਪ੍ਰਾਈਵੇਟ ਲਿਮਟਡ, ਫਿਊਜ਼ਨ ਮਾਈਕਰੋ ਪ੍ਰਾਈਵੇਟ ਲਿਮਟਡ, ਸੱਤਿਆ ਮਾਈਕਰੋ ਫਾਈਨਾਂਸ ਪ੍ਰਾਈਵੇਟ ਲਿਮਟਡ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਐਲ.ਆਈ.ਸੀ. ਆਫ ਇੰਡੀਆ, ਐਚ.ਡੀ.ਬੀ. ਫਾਈਨਾਂਸ਼ੀਅਲ ਸਰਵਿਸਜ਼, ਮੁਥੂਟ ਫਾਈਨਾਂਸ ਪ੍ਰਾਈਵੇਟ ਲਿਮਟਡ, ਟਰਾਈਡੈਂਟ ਲਿਮਟਡ, ਵਰਧਮਾਨ ਜਰਨਲ ਅਤੇ ਸਪਿੰਨਿੰਗ ਮਿੱਲਜ਼, ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ, ਐਜ਼ਾਈਲ ਹਰਬਲ ਪ੍ਰਾਈਵੇਟ ਲਿਮਿਟਡ, ਪੇਅਟੀਐਮ, ਇੰਡਸਇੰਡ ਬੈਂਕ, ਕੈਪੀਟਲ ਟਰੱਸਟ ਲਿਮਟਡ ਤੋਂ ਇਲਾਵਾ ਹੋਰ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ 2297 ਯੋਗ ਪ੍ਰਾਰਥੀਆਂ ਦੀ ਭਰਤੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨ ਮੁੰਡੇ ਕੁੜੀਆਂ ਰੋਜ਼ਗਾਰ ਬਿਊਰੋ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਅਤੇ ਪ੍ਰਾਈਵੇਟ ਅਸਾਮੀਆਂ ਦੀ ਸੂਚਨਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਰੁਜ਼ਗਾਰ ਪ੍ਰਾਪਤ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਨੌਜਵਾਨ ਮੁੰਡੇ ਕੁੜੀਆਂ ਜ਼ਿਲ੍ਹਾ ਰੁਜ਼ਗਾਰ ਬਿਊਰੋ ਨਾਲ ਜਰੂਰ ਜੁੜਨ ਤਾਂ ਜੋ ਸਮੇਂ ਸਮੇਂ ’ਤੇ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੱਢੀਆਂ ਜਾਂਦੀਆਂ ਵੱਖ-ਵੱਖ ਅਸਾਮੀਆਂ ਦੀ ਜਾਣਕਾਰੀ ਉਨ੍ਹਾਂ ਨੂੰ ਮਿਲਦੀ ਰਹੇ।