Tuesday, September 23Malwa News
Shadow

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,12 ਜੁਲਾਈ 2024 :

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ, ਐਨ.ਆਈ.ਐਮ.ਏ., ਨਰਸਿੰਗ ਕਾਲਜਾਂ, ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਫਲੱਡ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਬਨਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਹੜ੍ਹਾ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੀਟਿੰਗ ਵਿੱਚ ਸਿਵਲ ਸਰਜਨ ਨੇ ਸਮੂਹ ਨਰਸਿੰਗ ਕਾਲਜ ਅਤੇ ਆਯੁਰਵੈਦਿਕ ਕਾਲਜ ਦੇ ਮੁਖੀਆਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਮੰਗ ਕੀਤੀ ਅਤੇ ਨਰਸਿੰਗ ਵਿਦਿਆਰਥੀਆਂ ਦੇ ਡਿਊਟੀ ਰੋਸਟਰ ਬਣਾਉਣ ਲਈ ਕਿਹਾ ਗਿਆ। ਕੈਮਿਸਟ ਐਸੋਸੀਏਸ਼ਨ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਤੇ ਲੋੜ ਪੈਣ ਤੇ ਐਮਰਜੈਂਸੀ ਦਵਾਈਆਂ ਉਪਲਬਧ ਕਰਵਾਉਣ ਲਈ ਕਿਹਾ ਗਿਆ।

ਸਿਵਲ ਸਰਜਨ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਐਨ.ਆਈ.ਐਮ.ਏ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਮੰਗ ਕੀਤੀ ਗਈ ਅਤੇ ਹੜ੍ਹਾਂ ਦੋਰਾਨ ਜ਼ਰੂਰਤ ਪੈਣ ‘ਤੇ ਪੈਰਾ ਮੈਡੀਕਲ, ਮੈਡੀਕਲ ਸਟਾਫ, ਦਵਾਈਆਂ, ਐਂਬੂਲੈਂਸ, ਬੈਡ ਆਦਿ ਮੁਹਈਆ ਕਰਵਾਉਣ ਲਈ ਕਿਹਾ ਗਿਆ। ਮੀਟਿੰਗ ਵਿੱਚ ਸੁਪਰਡੰਟ ਪਰਮਵੀਰ ਮੋਂਗਾ ਅਤੇ ਪੀ.ਏ. ਵਿਕਾਸ ਕਾਲੜਾ ਵੀ ਹਾਜ਼ਰ ਸਨ।