Monday, November 10Malwa News
Shadow

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ 28 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।

ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।

ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ  ਰਜਿੰਦਰ ਸਿੰਘ ਦੀ ਚੋਣ ਹੋਈ ਹੈ।