
ਤਰਨ ਤਾਰਨ, ਅਕਤੂਬਰ 14: ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਦੇਖ ਰੇਖ ਹੇਠ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਮੰਗਲਵਾਰ ਨੂੰ ਮੁਕੰਮਲ ਹੋਈ। ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਅਤੇ ਵਿਸ਼ਵ ਸਿਹਤ ਸੰਸਥਾ ਦੇ ਐਸਐਮਓ ਡਾਕਟਰ ਈਸ਼ਿਤਾ ਵੱਲੋਂ ਵੱਖ ਵੱਖ ਪਿੰਡਾਂ ਦੇ ਵਿੱਚ ਜਾ ਕੇ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ ਕੀਤਾ ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਚ 0 ਤੋਂ 5 ਸਾਲਾਂ ਦੇ 142833 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਵੱਖ-ਵੱਖ ਟੀਮਾਂ ਵੱਲੋਂ ਵੱਲੋਂ ਘਰਾਂ, ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁੱਜਰਾਂ ਦੇ ਡੇਰਿਆਂ ਉੱਤੇ ਜਾ ਮੁਹਿੰਮ ਦਾ ਨਿਰੀਖਣ ਕੀਤਾ ਗਿਆ ।
ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂਂ ਬੂੰਦਾਂ ਪਿਲਾਈਆਂ ਗਈਆਂ। ਇਸ ਤੋਂ ਇਲਾਵਾ ਦੂਜੇ ਅਤੇ ਤੀਜੇ ਦਿਨ ਸਿਹਤ ਕਰਮੀਆਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਪਿਲਾਈਆਂ ਗਈਆਂ।
ਉਹਨਾਂ ਦੱਸਿਆ ਸਿਹਤ ਕਰਮੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਕੋਈ ਵੀ ਬੱਚਾ ਜ਼ਿਲੇ ਦੇ ਵਿੱਚ ਪੋਲੀਓ ਰਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਉਹਨਾਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਵਿੱਚ ਤੈਨਾਤ ਸਾਰੇ ਹੀ ਸਿਹਤ ਕਰਮੀਆਂ ਵੱਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਮਿੱਥੇ ਹੋਏ ਟੀਚੇ ਨੂੰ ਪ੍ਰਾਪਤ ਕੀਤਾ