Monday, July 6Malwa News
Shadow

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 167ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 840 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

167ਵੇਂ ਦਿਨ, ਪੁਲਿਸ ਟੀਮਾਂ ਨੇ 564 ਵਿਅਕਤੀਆਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44,666 ਹੋ ਗਈ ਹੈ।

ਇਸ ਤੋਂ ਇਲਾਵਾ, 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 492ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.6 ਕਿਲੋਗ੍ਰਾਮ ਹੈਰੋਇਨ, 499 ਨਸ਼ੀਲੀਆਂ ਗੋਲੀਆਂ ਅਤੇ 5350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 492 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,175 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।