Saturday, July 25Malwa News
Shadow

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਚੰਡੀਗੜ੍ਹ, 25 ਜੁਲਾਈ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 186ਵੇਂ ਦਿਨ ਵਿੱਚ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

186ਵੇਂ ਦਿਨ, ਪੁਲਿਸ ਟੀਮਾਂ ਨੇ 353 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 52,895 ਹੋਈਆਂ ਹਨ।

ਇਸ ਤੋਂ ਇਲਾਵਾ 244 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ , ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ੀਆਂ ਵਿਰੁਧ’ ਨੂੰ 511ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 481 ਗ੍ਰਾਮ ਹੈਰੋਇਨ, 40 ਕਿਲੋ ਭੁੱਕੀ, 567 ਨਸ਼ੀਲੀਆਂ ਗੋਲੀਆਂ ਅਤੇ 1040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 511 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,485 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।