Sunday, November 9Malwa News
Shadow

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।