Wednesday, February 4Malwa News
Shadow

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 2 ਫਰਵਰੀ- ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ 3 ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈ, ਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਸਹਾਇਕਾਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।