
ਅੰਮ੍ਰਿਤਸਰ, 14 ਫਰਵਰੀ : ਪੰਜਾਬ ਪੁਲੀਸ ਨੇ ਅੱਜ ਪਾਕਿਸਤਾਨ ਤੋਂ ਲਿਆਂਦੀ ਗਈ 30 ਕਿੱਲੋ ਹੈਰੋਇਨ ਬਰਾਮਦ ਕਰਕੇ ਸਾਲ 2025 ਦਾ ਰਿਕਾਰਡ ਕਾਇਮ ਕੀਤਾ ਹੈ। ਇਸ ਸਾਲ ਦੀ ਇਹ ਸਭ ਤੋਂ ਵੱਡੀ ਰਿਕਵਰੀ ਹੈ।
ਪੰਜਾਬ ਪੁਲੀਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪਹੁੰਚੀ ਹੈ, ਜਿਸ ਕਾਰਨ ਵੱਖ ਵੱਖ ਟੀਮਾਂ ਬਣਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਇਕ ਫੋਰਡ ਫੀਸਟਾ ਗੱਡੀ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਦੌਰਾਨ ਇਕ ਕਾਲੇ ਰੰਗ ਦਾ ਬੈਗ ਮਿਲਿਆ ਜਿਸ ਵਿਚ ਹੈਰੋਇਨ ਦੇ ਚਾਰ ਪੈਕੇਟ ਬੰਦ ਕੀਤੇ ਹੋਏ ਸਨ। ਹਰ ਪੈਕੇਟ ਵਿਚ 7.5 ਕਿੱਲੋ ਹੈਰੋਇਨ ਸੀ। ਇਸ ਦੌਰਾਨ ਪੁਲੀਸ ਨੇ ਗੱਡੀ ਸਮੇਤ ਗੁਰਸਿਮਰਨਜੀਤ ਸਿੰਘ ਉਰਫ ਸਿਮਰਨ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਸਿਮਰਨ ਜਿਲਾ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਘਰਿੰਡਾ ਦੇ ਪਿੰਡ ਬਾਸਰਕੇ ਗਿੱਲਾਂ ਦਾ ਵਾਸੀ ਹੈ।