Thursday, February 19Malwa News
Shadow

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਚੰਡੀਗੜ੍ਹ, 19 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਹੋ ਗਈ ਹੈ।

ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 121 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 355ਵੇਂ ਦਿਨ ਵੀ ਜਾਰੀ ਰੱਖਦਿਆਂ,   100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.7 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 6631 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 355 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,338 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।