Tuesday, September 23Malwa News
Shadow

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 42 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।

ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਉਨ੍ਹਾਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।

ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।