Thursday, November 6Malwa News
Shadow

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।

ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ।