Friday, November 7Malwa News
Shadow

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਚੰਡੀਗੜ੍ਹ, 30 ਮਾਰਚ : ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।
ਆਪ ‘ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਰੂਬੀ ਅਤੇ ਤਜਿੰਦਰ ਸਿੰਘ ਚੰਦੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਈ ਹੈ। ਪੰਜਾਬ ਜਲਦੀ ਹੀ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।