Saturday, September 20Malwa News
Shadow

ਫਾਜ਼ਿਲਕਾ ਦੇ ਪਿੰਡ ਅਭੁੰਨ ਦੇ ਅਗਾਂਹਵਧੂ ਕਿਸਾਨ ਦੀ ਸਫਲ ਕਹਾਣੀ

ਫਾਜ਼ਿਲਕਾ 29 ਜੂਨ 2024….

        ਫਾਜ਼ਿਲਕਾ ਦੇ ਪਿੰਡ ਅਭੁੰਨ ਦਾ ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਝੋਨੇ ਸਿੱਧੀ ਬਿਜਾਈ ਕਰਕੇ ਫਾਜ਼ਿਲਕਾ ਦੇ ਸਭ ਤੋਂ ਮੋਹਰੀ  ਅਗਾਂਹਵਧੂ ਕਿਸਾਨ ਹਨ।  

  ਦੱਸਣਯੋਗ ਹੈ ਕਿ ਇਸ ਕਿਸਾਨ ਨੇ ਸਾਲ 2013 ਵਿੱਚ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਇਸ ਕਿਸਾਨ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰਦਰਸ਼ਨੀ ਵੀ ਲਗਵਾਈ ਗਈ ਸੀ। ਉਸ ਤੋਂ ਲਗਾਤਾਰ ਬਾਅਦ ਇਹ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਤੇ ਹੁਣ ਇਹ ਆਪਣੇ 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਇਸ ਤੋਂ ਇਲਾਵਾ ਪਾਣੀ ਦੀ ਬੱਚਤ ਲਈ ਇਸ ਕਿਸਾਨ ਵੱਲੋਂ ਹਰ ਸਾਲ ਘੱਟ ਸਮਾਂ ਅਤੇ ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕੀਤੀ ਜਾਂਦੀ ਹੈ। 

ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਹੋ ਜਾਂਦਾ ਹੈ ਪਾਣੀ ਦੀ ਬਚਤ ਹੁੰਦੀ ਹੈ ਖਰਚ ਘੱਟ ਹੁੰਦਾ ਹੈ ਅਤੇ ਝੋਨੇ ਨੂੰ ਲੱਗਣ ਵਾਲੀਆਂ ਬਿਮਾਰੀਆਂ ਘੱਟ ਲੱਗਦੀਆਂ ਹਨ। ਕਿਸਾਨ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਦਿੱਤੇ ਗਏ ਖੇਤੀਬਾੜੀ ਸੰਦਾਂ ਦੀ ਮਦਦ ਨਾਲ ਉਹ ਪਰਾਲੀ ਦੀ ਸਾਂਭ ਸੰਭਾਲ ਬਿਨਾਂ ਅੱਗ ਲਗਾਏ ਕਰਦਾ ਹੈ, ਇਸ ਤਰ੍ਹਾਂ ਕਰਨ ਨਾਲ ਉਸ ਦੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ ।  ਕਿਸਾਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ।