Thursday, November 6Malwa News
Shadow

ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਡਾਕਟਰ ਪਰਦੀਪ ਕੁਮਾਰ ਮਹਿੰਦਰਾ

ਮੋਗਾ, 7 ਅਪ੍ਰੈਲ: ਵਿਸ਼ਵ ਸਿਹਤ ਦਿਵਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਦੋਸਤ ਹੈ । ਇਸ ਮੌਕੇ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ।ਐਲ ਐਲ ਆਰ ਨਰਸਿੰਗ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕੀਤਾ ।ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਐਲ ਐਲ ਆਰ ਨਰਸਿੰਗ ਕਾਲਜ ਮੋਗਾ ਨੇ ਸਿਹਤ ਵਿਭਗ ਦੇ ਅਧਿਕਾਰੀਆਂ ਨੂੰ ਜੀ ਆਇਆ ਨੂੰ ਕਿਹਾ ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ

ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਲੋਕਾਂ ਨੂੰ ਪੋਸ਼ਟਿਕ ਭੋਜਨ ਅਤੇ ਮੋਟੇ ਅਨਾਜਾਂ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਕੀਤਾ ਗਿਆ ।
ਇਸ ਮੌਕੇ ਓਹਨਾ ਕਿਹਾ ਕਿ ਕਿਹਾ ਕਿ ਗ਼ਲਤ ਖਾਣ ਪੀਣ ਨਾਲ ਨਾਲ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਸੰਦੀਪ ਕੁਮਾਰ ਜਿਲਾ ਸਿਹਤ ਅਫਸਰ ਨੇ ਕਿਹਾ ਕਿ
ਚੰਗੀ ਸਿਹਤ ਅਤੇ ਕੁਪੋਸ਼ਣ ਦੇ ਖ਼ਾਤਮੇ ਲਈ ਸਾਨੂੰ ਮੋਟੇ ਅਨਾਜਾਂ ਦੀ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ‘ਚ ਪ੍ਰੋਟੀਨ, ਫਾਈਬਰ, ਕੈਲਸੀਅਮ, ਆਇਰਨ ਅਤੇ ਵਿਟਾਮਿਨ ਬੀ ਕੰਪਲੈਕਸ ਵਰਗੇ ਤੱਤ ਵਧੇਰੇ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਮੌਕੇ ਲਵਦੀਪ ਸਿੰਘ ਫੂਡ ਸੇਫ਼ਟੀ ਅਫ਼ਸਰ ਨੇ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਉਦੇਸ਼ ਹੈ ਕਿ ਸਾਰਿਆਂ ਨੂੰ ਇਕ ਸਾਰ ਬਿਨਾਂ ਕਿਸੇ ਭੇਦ ਭਾਵ, ਸਿਹਤ ਸਹੂਲਤਾਂ ਮਾਣਨ ਅਤੇ ਸਰੀਰਕ ਪੱਖੋ ਸਿਹਤਮੰਦ ਹੋਣਾ ਸਿਹਤ ਦੀ ਪਰਿਭਾਸ਼ਾ ਨਹੀ ਹੈ ਸਗੋ ਇਸ ਦੇ ਨਾਲ ਨਾਲ ਮਾਨਸਿਕ ਤੇ ਸਮਾਜਿਕ ਤੋਰ ਤੇ ਵੀ ਸਿਹਤਮੰਦ ਹੋਣਾ ਜਰੂਰੀ ਹੈ । ਉਹਨਾਂ ਨੇ ਕਿਹਾ ਕਿ ਚੰਗੀ ਸਿਹਤ ਹੀ ਸਮਾਜ ਤੇ ਦੇਸ਼ ਦੀ ਤੱਰਕੀ ਅਤੇ ਖੁਸ਼ਹਾਲੀ ਦਾ ਅਧਾਰ ਹੈ। ਸਿਹਤਮੰਦ ਖਾਣਾ ਪੀਣਾ, ਸਰੀਰਕ ਗਤੀਵਿਧੀਆਂ, ਨਿਜੀ ਤੇ ਆਲੇ ਦੁਆਲੇ ਦੀ ਸਫਾਈ ਰੱਖ ਕੇ ਅਸੀ ਤੰਦਰੁਸਤ ਰਹਿ ਸਕਦੇ ਹਾਂ। ਇਸ ਦੇ ਨਾਲ ਹੀ ਕਿਹਾ ਕਿ ਨੂੰ ਤੰਬਾਕੂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਪਰਹੇਜ ਕਰਨ ਦੀ ਅਪੀਲ ਕੀਤੀ।ਇਸ ਮੌਕੇ ਜ਼ਿਲਾ ਸਿੱਖਿਆ ਅਤੇ ਸੂਚਨਾ ਅਫਸਰ ਜਸਜੀਤ ਕੌਰ, ਹਰਦੀਪ ਸਿੰਘ ਮਾਸ ਮੀਡੀਆ ਵਿੰਗ, ਅੰਮ੍ਰਿਤ ਸ਼ਰਮਾ ਅਤੇ ਐਲ ਐਲ ਆਰ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਭਾਗ ਲਿਆ।