Friday, November 7Malwa News
Shadow

ਹਲਕਾ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ, ਚੱਕ ਸੇਮਾ ਅਹਿਲ ਅਤੇ ਅਹਿਲ  ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ ਦਾ ਆਯੋਜਨ

ਫ਼ਰੀਦਕੋਟ 24 ਮਈ : ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਹਲਕਾ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ, ਚੱਕ ਸੇਮਾ ਅਹਿਲ ਅਤੇ ਅਹਿਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਲਾਂਘਾਯੋਗ ਉਪਰਾਲਾ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।
ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਨਤ ਦਾ ਸਫਾਇਆ ਕਰਨ ਲਈ ਸਰਗਰਮ ਹਨ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਾ ਨਾ ਕਰਨ ਸਬੰਧੀ ਸਹੁੰ ਚੁਕਵਾਈ। ਇਸ ਮੌਕੇ ਸ. ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰਸਟ ਫ਼ਰੀਦਕੋਟ, ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਰਾਜੀਵ ਕੁਮਾਰ ਭੰਡਾਰੀ ਐੱਸ ਐੱਮ ਓ ਜੰਡ ਸਾਹਿਬ, ਨੱਥਾ ਸਿੰਘ ਭੁੱਲਰ ਬੀ ਡੀ ਓ ,ਨਵਦੀਪ ਸਿੰਘ ਭੱਟੀ ਐਸ ਐਚ ਓ ਸਾਦਿਕ,ਸੁਪਰਡੰਟ ਗੁਰਦੀਪ ਕੌਰ, ਫਲੈਗ ਚਾਵਲਾ ਬੀ ਈ ਈ, ਸੁਖਵਿੰਦਰ ਸਿੰਘ ਮਲਟੀਪਰਪਜ ਹੈਲਥ ਵਰਕਰ, ਸਰਪੰਚ ਬਲਜਿੰਦਰ ਸਿੰਘ ਔਲਖ, ਕੌਂਸਲਰ ਪਰਮਿੰਦਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।